Posts By ਸਿੱਖ ਸਿਆਸਤ ਬਿਊਰੋ

ਤਖਤ ਸ੍ਰੀ ਪਟਨਾ ਸਾਹਿਬ ਦੀ ਜਥੇਦਾਰੀ ਤੋਂ ਇਕਬਾਲ ਸਿੰਘ ਨੇ ਦਿੱਤਾ ਅਸਤੀਫਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਅਮਨ ਦੇ ਸੁਨੇਹੇ ਵਜੋਂ ਪਾਕਿਸਤਾਨ ਛੱਡੇਗਾ ਭਾਰਤ ਦਾ ਫੌਜੀ

ਬੀਤੇ ਕੱਲ੍ਹ ਪਾਕਿਸਤਾਨੀ ਫੌਜ ਵਲੋਂ ਦੋ ਭਾਰਤੀ ਜਹਾਜ ਡੇਗਣ ਮਗਰੋਂ ਕਬਜੇ 'ਚ ਰੱਖੇ ਗਏ ਭਾਰਤੀ ਹਵਾਈ ਫੌਜ ਦੇ ਉਡਣਖਟੋਲਾ ਚਲਾਉਣ ਵਾਲੇ ਬੰਦੇ ਅਭਿਨੰਦਨ ਨੂੰ ਪਾਕਿਸਤਾਨ ਨੇ ਛੱਡਣ ਦਾ ਐਲਾਨ ਕਰ ਦਿੱਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਇਕਬਾਲ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਦਾ ਹੁਕਮ ਦਿੱਤਾ

ਉਨ੍ਹਾਂ ਦੱਸਿਆ ਹੈ ਕਿ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਵਿੱਚ ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਮਹਿਤਾ,ਬਾਬਾ ਸੇਵਾ ਸਿੰਘ ਖਡੂਰ ਸਾਹਿਬ,ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਰਜਿੰਦਰ ਸਿੰਘ ਮਹਿਤਾ, ਨਿਰਮਲ ਸਿੰਘ ਠੇਕੇਦਾਰ ਚੀਫ ਖਾਲਸਾ ਦੀਵਾਨ, ਇੰਦਰਜੀਤ ਸਿੰਘ ਗੋਗੋਆਣੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇੰਦਰਜੀਤ ਸਿੰਘ ਸ਼ਾਮਿਲ ਹਨ ਤੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਹੋਣਗੇ।

ਇੰਗਲੈਂਡ ਦੀ ਧਰਤੀ ‘ਤੇ 9 ਮਾਰਚ ਨੂੰ ਹੋਵੇਗੀ ਅੰਤਰਰਾਸ਼ਟਰੀ ਪੰਜਾਬੀ ‘ਮਾਂ ਬੋਲੀ’ ਕਾਨਫਰੰਸ

ਗੁਰੂ ਤੇਗ ਬਹਾਦਰ ਗੁਰਦੁਆਰਾ (ਲੈਸਟਰ) ਵਿਖੇ ਅੰਤਰਾਸ਼ਟਰੀ ਪੰਜਾਬੀ (ਮਾਂ-ਬੋਲੀ) ਕਾਨਫਰੰਸ "ਪੂਰਬੀ ਅਤੇ ਪੱਛਮੀ ਪੰਜਾਬ ਦੀ ਮਾਂ ਬੋਲੀ" ਦਾ ਸਾਂਝਾ ਸਮਾਗਮ 9 ਅਤੇ 10 ਮਾਰਚ 2019 ਨੂੰ ਕਰਵਾਇਆ ਜਾ ਰਿਹਾ ਹੈ।

ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ 2 ਮਾਰਚ ਨੂੰ ਲੁਧਿਆਣੇ ਕਰਵਾਇਆ ਜਾ ਰਿਹੈ ਦੂਜਾ ਇਜਲਾਸ

ਅਕਤੂਬਰ 2018 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਪੰਥਕ ਮੁੱਦੇ ਵਿਚਾਰਨ ਲਈ ਪੰਥਕ ਅਸੈਂਬਲੀ ਦਾ ਦੂਜਾ ਇਜਲਾਸ 2 ਮਾਰਚ 2019 ਦਿਨ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਭਵਨ,ਭਾਰਤ ਨਗਰ ਚੌਂਕ, ਲੁਧਿਆਣਾ ਵਿਖੇ ਕਰਵਾਈ ਜਾ ਰਹੀ ਹੈ।

1993 ‘ਚ ਝੂਠਾ ਮੁਕਾਬਲਾ ਬਣਾ ਕੇ ਸਿੱਖ ਨੌਜਵਾਨ ਦਾ ਕਤਲ ਕਰਨ ਵਾਲੇ ਨੂੰ ਉਮਰਕੈਦ ਹੋਈ

ਅਦਾਲਤ ਦੇ ਬਾਹਰ ਮ੍ਰਿਤਕ ਗੁਰਮੇਲ ਸਿੰਘ ਦੀ ਮਾਂ ਤੇਜ ਕੌਰ ਅਤੇ ਭਰਾ ਗੁਰਦੇਵ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਪੇਸ਼ੇ ਵਜੋਂ ਡਰਾਇਵਰੀ ਕਰਦਾ ਸੀ । ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦਾ ਸਾਰਾ ਘਰ ਹੀ ਉਜਾੜ ਦਿੱਤਾ।

ਭਾਰਤ-ਪਾਕਿ ਤਣਾਅ ਵਿਚਾਲੇ ਪੰਜਾਬ ਦੇ ਰਾਜਪਾਲ ਨੇ ਕੀਤੀ ਉੱਚ ਪੱਧਰੀ ਬੈਠਕ

ਇਸ ਵੇਲੇ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੇ ਰਾਜਪਾਲ ਵੀ.ਪੀ ਬਦਨੌਰ ਨੇ ਵੱਡੇ ਅਹੁਦਿਆਂ ਵਾਲੇ ਅਫਸਰਾਂ ਨਾਲ ਬੈਠਕ ਕਰਕੇ ਪ੍ਰਬੰਧਾਂ ਅਤੇ ਹੋਰਨਾਂ ਪ੍ਰਸ਼ਾਸਕੀ ਹਾਲਾਤਾਂ ਦਾ ਜਾਇਜਾ ਲਿਆ।

ਪੰਜਾਬ ਅਤੇ ਜੰਮੂ-ਕਸ਼ਮੀਰ ਦੇ 8 ਹਵਾਈ ਅੱਡਿਆਂ ਦੀਆਂ ਉਡਾਣਾ ‘ਤੇ ਲਾਈ ਰੋਕ ਹਟਾਈ

ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਕਰਕੇ ਥੋੜ੍ਹੇ ਚਿਰ ਪਹਿਲਾਂ ਹੀ ਪੰਜਾਬ ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਹਵਾਈ ਅੱਡਿਆਂ ਦੀਆਂ ਉਡਾਣਾ ਉੱਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ।

ਅੰਮ੍ਰਿਤਸਰ, ਜੰਮੂ ਅਤੇ ਸ਼੍ਰੀਨਗਰ ਸਮੇਤ 9 ਹਵਾਈ ਅੱਡੇ ਤਿੰਨ ਮਹੀਨੇ ਲਈ ਬੰਦ

ਭਾਰਤ ਅਤੇ ਪਾਕਿਸਤਾਨ ਵਿਚਾਲੇ ਪੁਲਵਾਮਾ ਹਮਲੇ ਤੋਂ ਮਗਰੋਂ ਵਧੇ ਹੋਏ ਤਣਾਅ ਤੋਂ ਬਾਅਦ ਏਅਰਪੋਰਟ ਅਥਾਰਟੀ ਆਫ ਇੰਡੀਆ ਵਲੋਂ ਜਾਣਕਾਰੀ ਜਾਰੀ ਕੀਤੀ ਗਿਆ ਹੈ ਕਿ ਪੰਜਾਬ ਅਤੇ ਕਸ਼ਮੀਰ ਵਿਚਲੇ ਏਅਰਪੋਰਟ ਤਿੰਨ ਮਹੀਨੇ ਲਏ ਬੰਦ ਕਰ ਦਿੱਤੇ ਗਏ ਹਨ।

ਪਾਕਿਸਤਾਨ ਨੇ ਡੇਗੇ ਭਾਰਤੀ ਜਹਾਜ, ਦੋ ਫੌਜੀ ਕਬਜੇ ‘ਚ: ਜਨਰਲ ਆਸਿਫ ਗਫੂਰ

"ਜੋ ਭਾਰਤ ਨੇ ਕੀਤਾ ਉਸ ਮਗਰੋਂ ਸਾਡੇ ਕੋਲ ਜਵਾਬ ਦੇਣ ਤੋਂ ਛੁੱਟ ਹੋਰ ਕੋਈ ਚਾਰਾ ਨਹੀਂ ਸੀ। ਇਸ ਹਮਲੇ ਦੀ ਵੀਡੀੳ ਵੀ ਜਾਰੀ ਕੀਤੀ ਜਾਵੇਗੀ।"

Next Page »