ਆਮ ਖਬਰਾਂ

ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ

February 19, 2021

ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ 'ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ।

ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਹੋਵੇਗਾ ਬੰਦ , 14 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ  ਅੱਜ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ।

ਦਿੱਲੀ ਦੀ ਗਾਜ਼ੀਪੁਰ ਸਰਹੱਦ ਦਾ ਕਿਰਸਾਨੀ ਮੋਰਚਾ ਤਸਵੀਰਾਂ ਦੀ ਜ਼ੁਬਾਨੀ

ਦਿੱਲੀ ਦੇ ਗਾਜ਼ੀਪੁਰ ਸਰਹੱਦ ਉੱਤੇ ਚੱਲ ਰਹੇ ਕਿਸਾਨੀ ਮੋਰਚੇ ਦੀਆਂ ਕੁਝ ਤਸਵੀਰਾਂ ਸਾਂਝੀਆ ਕਰ ਰਹੇ ਹਾ।                   ...

ਹੰਢਣਸਾਰ ਖੇਤੀਬਾੜੀ: ਪੰਜਾਬ ਕੇਂਦਰਿਤ ਢਾਂਚੇ ਦੀਆਂ ਸੰਭਾਵਨਾਵਾਂ ਵਿਸ਼ੇ ‘ਤੇ ਵਿਚਾਰ-ਚਰਚਾ 18 ਨਵੰਬਰ ਨੂੰ ਚੰਡੀਗੜ੍ਹ ਵਿਖੇ

ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ, ਸਹੂਲਤਾਂ ਅਤੇ ਪੰਜਾਬ ਦੇ ਕੁਦਰਤੀ ਵਸੀਲਿਆਂ ਦੇ ਅਨੁਸਾਰੀ ਨਹੀਂ ਹੈ ਬਲਕਿ ਇਹ ਬਸਤੀਵਾਦੀ ਦੌਰ ਦੌਰਾਨ ਬਰਤਾਨੀਆ ਦੀਆਂ ਲੋੜਾਂ ਦੇ ਅਨੁਸਾਰੀ ਸੀ ਅਤੇ ਨਵੀਨ ਬਸਤੀਵਾਦੀ ਦੌਰ ਦੌਰਾਨ ਹੁਣ ਦਿੱਲੀ ਤਖਤ ਦੀਆਂ ਲੋੜਾਂ ਦੇ ਅਨੁਸਾਰੀ ਹੈ। ਇਹੀ ਕਾਰਨ ਹੈ ਕਿ ਸਖਤ ਮਿਹਨਤ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੀ ਹਾਲਾਤ ਲਗਾਤਾਰ ਨਿੱਘਰਦੀ ਜਾ ਰਹੀ ਹੈ ਅਤੇ ਪੰਜਾਬ ਦੇ ਕੁਦਰਤੀ ਵਸੀਲੇ ਜਿਵੇਂ ਕਿ ਪਾਣੀ, ਜ਼ਮੀਨ ਅਤੇ ਹਵਾ ਵੱਡੀ ਪੱਧਰ ਉੱਤੇ ਨੁਕਸਾਨੇ ਗਏ ਹਨ।

ਸਾਕਾ ਬਹਿਬਲ: ਪੁਲਿਸ ਦੇ ਬਚਾਅ ਲਈ ਫਰਜੀ ਸਬੂਤ ਘੜ੍ਹਨ ਦੇ ਦੋਸ਼ਾਂ ਚ ਪੰਕਜ ਮੋਟਰਜ ਦਾ ਮੈਨੇਜਰ ਗ੍ਰਿਫਤਾਰ

ਸਾਕਾ ਬਹਿਬਲ ਕਲਾਂ 2015 ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪੰਕਜ ਮੋਟਰਸ ਫਰੀਦਕੋਟ ਦੇ ਸਾਬਕਾ ਮੈਨੇਜਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਝੂਠੇ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਅਫਸਰ ਨੂੰ ਸਨਮਾਨਿਤ ਕਰਨ ਦੇ ਮਾਮਲੇ ਚ ਸ਼੍ਰੋ.ਗੁ.ਪ੍ਰ.ਕ. ਨੇ ਜਾਂਚ ਕਮੇਟੀ ਬਣਾਈ

ਝੂਠੇ ਪੁਲਿਸ ਮੁਕਾਬਲਿਆਂ ਅਤੇ ਸਾਕਾ ਬਹਿਬਲ ਕਲਾਂ 2015 ਨਾਲ ਸੰਬੰਧਤ ਮਾਮਲਿਆਂ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਵਾਦਿਤ ਤੇ ਮੁਅੱਲਤ ਪੁਲਿਸ ਅਫਸਰ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਨਮਾਨਿਤ ਕਰਨ ਦੇ ਮਾਮਲੇ ਵਿਚ ਸਿੱਖ ਜਥੇਬੰਦੀਆਂ ਤੇ ਮਨੁੱਖਾਂ ਹੱਕਾਂ ਦੀਆਂ ਸੰਸਥਾਵਾਂ ਵੱਲੋਂ ਕਰੜੀ ਨਿਖੇਧੀ ਦਾ ਸਾਹਮਣਾ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਨੇ ਇਸ ਮਾਮਲੇ ਉੱਤੇ ਇਕ ਜਾਂਚ ਕਮੇਟੀ ਬਣਾ ਦਿੱਤੀ ਹੈ।

ਦੋਸ਼ੀ ਉਮਰਾ ਨੰਗਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਸਨਮਾਨ ਬਾਦਲਾਂ ਦਾ ਪੰਥ ਤੇ ਇਕ ਹੋਰ ਹਮਲਾ- ਜਥੇਦਾਰ ਹਵਾਰਾ ਕਮੇਟੀ

ਅਦਾਲਤ ਵਿੱਚ ਉਮਰਾਨੰਗਲ ਦੇ ਖਿਲਾਫ ਬਹਿਬਲ ਕਲਾਂ ਗੋਲੀ ਕਾਂਡ ਤੋਂ ਇਲਾਵਾ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸ ਵੀ ਚੱਲ ਰਹੇ ਹਨ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲਾਂ ਦੇ ਹੱਥਾਂ ਵਿੱਚ ਕਾਬਜ਼ ਹੈ ਜੋ ਕਿ ਪੰਜਾਬ ਦੇ ਉਜਾੜੇ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪੰਜਾਬ ਦੀ ਜੁਆਨੀ ਨੂੰ ਪੁਲਿਸ ਮੁਕਾਬਲਿਆਂ, ਅਤੇ ਨਸ਼ਿਆਂ ਰਾਹੀਂ ਖਤਮ ਕਰਵਾਉਣ ਦੀ ਦੋਸ਼ੀ ਹਨ। ਸ਼੍ਰੋਮਣੀ ਕਮੇਟੀ ਨੇ ਉਮਰਾਨੰਗਲ ਨੂੰ ਸਨਮਾਨਿਤ ਕਰਕੇ ਜੋ ਕੌਮ ਦੀ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ ਉਸ ਦੀ ਪੰਥ ਕੋਲੋਂ ਮੁਆਫੀ ਮੰਗਣ।   

ਪਟਿਆਲਾ ਘਟਨਾ ਦੀ ਆੜ ਵਿੱਚ ਝੂਠੇ ਮੁਕਾਬਲਿਆਂ, ਨਸ਼ਿਆਂ, ਬੇਅਦਬੀਆਂ ਤੇ ਪਰਦਾਪੋਸ਼ੀ ਦੀ ਕੋਸ਼ਿਸ਼: ਖਾਲੜਾ ਮਿਸ਼ਨ

ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੀ ਸਰਕਾਰ ਪੁਲਿਸ ਨੂੰ ਕਾਨੂੰਨ ਦੀਆਂ ਹੱਦਾਂ ਵਿੱਚ ਰੱਖਣ ਦੀ ਬਜਾਏ ਲੋਕਾਂ ਉਪਰ ਜੁਲਮ ਢਾਹੁਣ ਲਈ ਉਤਸ਼ਾਹਤ ਕਰ ਰਹੀ ਹੈ। 

ਕਾਬੁਲ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਦੀ ਮੁਸਲਿਮ ਭਾਈਚਾਰੇ ਵੱਲੋਂ ਕਰੜੀ ਨਿਖੇਧੀ

ਮੁਸਲਿਮ ਆਗੂਆਂ ਨੇ ਭਾਰਤ ਸਰਕਾਰ ਦੇ ਰੱਖਿਆ ਵਜ਼ੀਰ ਰਾਜਨਾਥ ਸਿੰਘ ਤੋਂ ਮੰਗ ਕੀਤੀ ਕਿ ਉਹ ਅਫਗਾਨਿਸਤਾਨ ਸਮੇਤ ਹਰ ਦੇਸ਼ ਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ  ਬਣਾਇਆ ਜਾਵੇ

103 ਸਾਲਾਂ ਦੀ ਬਜੁਰਗ ਬੀਬੀ ਨੇ ਕਰੋਨਾ ਵਾਇਰਸ ਦੀ ਬਿਮਾਰੀ ਨੂੰ ਮਾਤ ਪਾਈ

ਅੱਜ ਦੇ ਸਮੇਂ ਜਦੋਂ ਕਰੋਨੇ ਦੀ ਬਿਮਾਰੀ ਕਾਰਨ ਦੁਨੀਆਂ ਭਰ ਵਿੱਚੋਂ ਖਬਰਾਂ ਆ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਬਜੁਰਗਾਂ ਉੱਪਰ ਇਹ ਬਿਮਾਰੀ ਵੱਧ ਅਸਰ ਕਰਦੀ ਹੈ ਤਾਂ ਅਜਿਹੇ ਮਾਹੌਲ ਵਿੱਚ ਹੀ ਇਰਾਨ ਤੋਂ ਅਜਿਹੀ ਖਬਰ ਆਈ ਹੈ ਜੋ ਕਿ ਇਹ ਦਰਸਾਉਂਦੀ ਹੈ ਕਿ ਚੜ੍ਹਦੀਕਲਾ ਵਾਲਾ ਜੀਵਨ ਜਿਉਣ ਵਾਲਾ ਕਿਸੇ ਵੀ ਉਮਰ ਦਾ ਮਨੁੱਖ ਇਸ ਬੀਮਾਰੀ ਨੂੰ ਮਾਤ ਪਾ ਸਕਦਾ ਹੈ। ਦੱਸ ਦੇਈਏ ਕਿ ਇਸ ਵੇਲੇ ਇਰਾਨ ਕਰੋਨੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਖਿਤਿਆਂ ਵਿੱਚੋਂ ਇੱਕ ਹੈ।

Next Page »