ਸਿੱਖ ਖਬਰਾਂ

ਇਨਟੈਲੀਜੈਂਸ ਬਿਊਰੋ (ਆਈ.ਬੀ.) ਦੀ ਭਰੋਸੇਯੋਗਤਾ

January 13, 2021

ਚਲ ਰਹੇ ਕਿਸਾਨੀ ਸੰਘਰਸ਼ ਦੇ ਸੰਬੰਧ ਵਿਚ ਹਾਲ ਹੀ ਵਿਚ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਆਈ.ਬੀ.(ਇੰਟੱਲੀਜੇਂਸ ਬਿਉਰੋ) ਦੀ ਜਾਣਕਾਰੀ ਦਾ ਹਵਾਲਾ ਦੇ ਕੇ ਇਹ ਕਹਿਣਾ ਕਿ ਉਨ੍ਹਾਂ ਕੋਲ ਪੁਖ਼ਤਾ ਜਾਣਕਾਰੀ ਹੈ ਕਿ ਕਿਸਾਨ ਸੰਘਰਸ਼ ਵਿੱਚ ਖਾਲਿਸਤਾਨੀ ਸ਼ਾਮਿਲ ਹਨ, ਇਹ ਸਵਾਲ ਖੜੇ ਕਰਦਾ ਹੈ ਕਿ ਪੁਖ਼ਤਾ ਜਾਣਕਾਰੀ ਕਿੰਨੀ ਕੁ ਪੁਖਤਾ ਹੈ ਅਤੇ ਆਈ ਬੀ ਦੇ ਹਵਾਲੇ ਨਾਲ ਕਹੀ ਗਈ ਗੱਲ ਦੀ ਕਿੰਨੀ ਕੁ ਭਰੋਸੇਯੋਗਤਾ ਹੋ ਸਕਦੀ ਹੈ? ਕੀ ਇਹ ਤਾਕਤਵਰ ਖ਼ੁਫ਼ੀਆਂ ਏਜੇਂਸੀ ਵਾਕਿਆ ਚ ਨਿਰਪੱਖ ਹਨ, ਅਤੇ ਲੋਕ ਹਿੱਤ ਚ ਹੀ ਕੰਮ ਕਰਦੀਆਂ ਹਨ?

ਕਿਰਸਾਨੀ ਸੰਘਰਸ਼ ਦੇ ਮੌਜੂਦਾ ਪੜਾਅ ਨਾਲ ਜੁੜੇ ਅਹਿਮ ਮਸਲਿਆਂ ਬਾਰੇ ਸਾਂਝਾ ਬਿਆਨ

ਕਿਰਸਾਨੀ ਸੰਘਰਸ਼ ਦੇ ਮੌਜੂਦਾ ਪੜਾਅ ਉੱਤੇ ਉੱਭਰੇ ਅਹਿਮ ਮਸਲਿਆਂ ਬਾਰੇ ਵੱਖ-ਵੱਖ ਵਿਚਾਰਕਾਂ, ਕਿਸਾਨਾਂ, ਪੰਥ ਸੇਵਕਾਂ ਅਤੇ ਹੋਰਨਾਂ ਸਖਸ਼ੀਅਤਾਂ ਨੇ ਇੱਕ ਸਾਂਝਾ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਦਾ ਇੰਨ-ਬਿੰਨ ਉਤਾਰਾ ਹੇਠਾਂ ਸਾਂਝਾ ਕੀਤਾ ਜਾ ਰਿਹਾ ਹੈ।

ਖਾਲੜਾ ਮਿਸ਼ਨ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਤਾ ਜੀ ਮਾਤਾ ਉਪਕਾਰ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਮੋਦੀ ਹਕੂਮਤ ਦੇ ਹਠੀ ਵਤੀਰੇ ਨੇ ਬਾਬਾ ਰਾਮ ਸਿੰਘ ਸੀਂਗੜੇ ਵਾਲਿਆਂ ਦਾ ਬਲੀਦਾਨ ਲਿਆ: ਬਾਬਾ ਹਰਨਾਮ ਸਿੰਘ

ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖ਼ੀ ਤੇ ਹਠੀ ਵਤੀਰੇ ਨੇ ਬਾਬਾ ਰਾਮ ਸਿੰਘ ਸੀਂਗੜੇ ਵਾਲੇ (ਨਾਨਕਸਰ, ਕਰਨਾਲ) ਦਾ ਬਲੀਦਾਨ ਲੈ ਲਿਆ ਹੈ।

ਵਾਹੀਕਾਰਾਂ ਦੇ ਖਿਆਲ ਦੇ ਘੇਰੇ

ਕਿਸਾਨ ਜਥੇਬੰਦੀਆਂ ਆਪਣੇ ਧੜੇ ਦੇ ਲੋਕਾਂ ਅਤੇ ਮਾਰਕਸੀ ਕਿਸਮ ਦੇ ਰਾਜਸੀ ਖਿਆਲ ਦੀ ਅਗਵਾਈ ਕਰ ਰਹੀਆਂ ਹਨ ਪਰ ਮੋਰਚੇ ਉਤੇ ਪਹੁੰਚੇ ਲੋਕਾਂ ਦੀ ਗਿਣਤੀ ਅਤੇ ਭਾਵਨਾ ਓਹਨਾਂ ਦੇ ਘੇਰੇ ਅਤੇ ਖਿਆਲ ਤੋਂ ਬਹੁਤ ਵੱਡੀ ਹੈ।ਇਹ ਵਡਿੱਤਣ ਨੂੰ ਕਈ ਜਥੇਬੰਦੀਆਂ ਦੇ ਆਗੂ ਸਿੱਧੇ ਰੂਪ ਵਿਚ ਮੰਨ ਵੀ ਗਏ ਅਤੇ ਸੂਝਵਾਨ ਲੋਕਾਂ ਨੇ ਵੀ ਇਹ ਪੱਖ ਨੂੰ ਅਹਿਮ ਮੰਨਿਆ ਹੈ।ਅਸਲ ਗੱਲ ਜਥੇਬੰਦੀਆਂ ਦੇ ਆਗੂਆਂ ਅਤੇ ਰਾਜਸੀ ਸਮਝ ਦੇ ਚਲੰਤ ਮਾਹਰਾਂ ਦੇ ਮੰਨਣ ਤੋਂ ਅਗਾਂਹ ਸ਼ੁਰੂ ਹੁੰਦੀ ਹੈ। ਇਹਦਾ ਇਕ ਪੱਖ ਸਰਕਾਰ ਵਲੋਂ ਲੋਕਾਂ ਨੂੰ ਸਮਝਣ ਦਾ ਹੈ।

ਜਿੱਤ ਦੇ ਨਿਸ਼ਾਨ

ਜਿੱਤ ਆਪਣੇ ਆਪ ਵਿੱਚ ਬਹੁਤ ਵੱਡੀ ਸ਼ੈਅ ਹੈ ਪਰ ਜੇ ਜਿੱਤ ਵੱਡੀ ਹੋਵੇ ਅਤੇ ਕਿਸੇ ਵੱਡੇ ਮੰਨੇ ਗਏ ਨੂੰ ਹੀ ਜਿੱਤਿਆ ਹੋਵੇ ਤਾਂ ਉਹ ਜਿੱਤਣ ਵਾਲਿਆਂ ਉਸ ਨਾਲ ਜੁੜੇ ਸਕੇ ਸਬੰਧੀਆਂ ਤੇ ਸਮਰਥਕਾਂ ਦੀ ਸਰੀਰ ਕਿਰਿਆ (ਮੈਟਾਬੋਲਿਜ਼ਮ) ਅਤੇ ਤੰਦਰੁਸਤੀ (ਇਮਿਊਨਿਟੀ) ਨੂੰ ਇੰਨਾ ਤੇਜ਼ ਕਰ ਦਿੰਦੀ ਹੈ ਕਿ ਉਸ ਵਿਚੋਂ ਪੈਦਾ ਹੋਈ ਊਰਜਾ ਪੁਰਾਣੀਆਂ ਸਭ ਬਿਮਾਰੀਆਂ ਨੂੰ ਖ਼ਤਮ ਕਰ ਦਿੰਦੀ ਹੈ ਅਤੇ ਨਵੀਆਂ ਦੇ ਹਮਲਾਵਰਾਂ ਨੂੰ ਰਾਹੋਂ ਹੀ ਮੋੜਨ ਲੱਗ ਜਾਂਦੀ ਹੈ। ਜਦੋਂ ਕੋਈ ਸਮੂਹ ਕੌਮ ਸਮਾਜ ਅਜਿਹੀ ਜਿੱਤ ਜਿੱਤਦਾ ਹੈ ਤਾਂ ਉਸ ਦੇ ਅਚੇਤ ਦੀਆਂ ਅੰਦਰਲੀਆਂ ਸੱਚੀਆਂ ਪਰਤਾਂ ਉੱਘੜਨੀਆਂ ਸ਼ੁਰੂ ਹੋ ਜਾਂਦੀਆਂ ਹਨ। ਉਨ੍ਹਾਂ ਦਾ ਸਮੂਹਿਕ/ਸਮਾਜਿਕ/ਕੌਮੀ ਕਿਰਦਾਰ ਆਪਣੇ ਅਚੇਤ ਵਿੱਚ ਪਏ ਅਸਲ ਮੂਲ ਵਰਗਾ ਹੋਣਾ ਸ਼ੁਰੂ ਹੋ ਜਾਂਦਾ ਹੈ। ਉਹ ਮੂਲ ਕਿਸੇ ਦਾ ਸਰਬੱਤ ਦਾ ਭਲਾ ਚਾਹੁਣ ਵਾਲਾ ਪਰਉਪਕਾਰੀ ਵੀ ਹੋ ਸਕਦਾ ਹੈ ਜਾਂ ਆਪਣਾ ਭਲਾ ਚਾਹੁਣ ਵਾਲਾ ਨਿੱਜਵਾਦੀ ਵੀ ਹੋ ਸਕਦਾ ਹੈ। ਇਹ ਹਰੇਕ ਕੌਮ ਦੀ ਆਪਣੇ ਮੂਲ ਕੀਮਤ ਤੇ ਨਿਰਭਰ ਕਰਦਾ ਹੈ। ਇੱਕੋ ਧਰਤੀ ਤੇ ਵੱਖੋ ਵੱਖ ਖਿਆਲ/ਵਿਚਾਰਧਾਰਾ ਨਾਲ ਜੁੜੇ ਸਮੂਹਾਂ ਦੀ ਕਈ ਵਾਰੀ ਸਾਂਝੇ ਵਿਰੋਧੀ ਖਿਲਾਫ਼ ਜੁਗਵੀਂ ਲੜਾਈ ਹੁੰਦੀ ਹੈ।

ਸ਼ਹੀਦ ਜਸਵੰਤ ਸਿੰਘ ਖਾਲੜਾ ਸਬੰਧੀ ਅਜਮੇਰ ਸਿੰਘ ਵਲੋਂ ਲਿਖੀ ਕਿਤਾਬ ਕਿਸਾਨ ਮੋਰਚੇ ਵਿਖੇ ਰਿਲੀਜ਼

ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਲਈ ਜਾਨ ਕੁਰਬਾਨ ਕਰਨ ਵਾਲੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਸਿੱਖ ਵਿਦਵਾਨ ਅਜਮੇਰ ਸਿੰਘ ਵਲੋਂ ਲ਼ਿਖੀ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ ਸੋਚ ਸੰਘਰਸ਼ ਤੇ ਸ਼ਹਾਦਤ" ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਕੀਤੇ ਸਮਾਗਮ ਦੌਰਾਨ ਰਿਲੀਜ਼ ਕੀਤੀ।

ਸ਼ਹੀਦ ਜਸਵੰਤ ਸਿੰਘ ਖਾਲੜਾ ਦਾ ਕਾਮਰੇਡੀ ਤੋਂ ਸਿੱਖੀ ਵੱਲ ਮੋੜਾ ਕਿਵੇਂ ਪਿਆ?

ਸਿੱਖ ਰਾਜਨੀਤਿਕ ਵਿਸ਼ਲੇਸ਼ਕ ਸ. ਅਜਮੇਰ ਸਿੰਘ ਦੀ ਨਵੀਂ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ: ਸੋਚ, ਸੰਘਰਸ਼ ਅਤੇ ਸ਼ਹਾਦਤ" ਮਨੁੱਖੀ ਹੱਕਾਂ ਦੀ ਰਾਖੀ ਲਈ ਜਾਨ ਨਿਸ਼ਾਵਰ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਅਧਾਰਿਤ ਹੈ। ਇਸ ਕਿਤਾਬ ਵਿਚਲਾ ਇੱਕ ਹਿੱਸਾ ਜਿਸ ਵਿੱਚ ਇਹ ਦਰਸਾਤਇਆ ਗਿਆ ਹੈ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਨੇ ਕਾਮਰੇਡੀ ਤੋਂ ਸਿੱਖੀ ਵੱਲ ਮੋੜਾ ਕਿਵੇਂ ਕੱਟਿਆ ਸੀ ਹੇਠਾਂ ਛਾਪਿਆ ਜਾ ਰਿਹਾ ਹੈ - ਸੰਪਾਦਕ।

ਕਿਰਸਾਨੀ ਘੋਲ ਬਾਰੇ ਪੰਜਾਬੀ ਗਾਣੇ

ਬਹੁਤੇ ਗੀਤਾਂ ਵਿੱਚ ਇੱਕ ਸਾਂਝੀ ਗੱਲ ਜੋ ਵੇਖਣ ਨੂੰ ਮਿਲੀ ਕਿ ਇਸ ਕਿਰਸਾਨੀ ਤੇ ਹੋਰ ਸਾਰੇ ਮਸਲਿਆਂ ਦੀ ਅਤੇ ਪੂਰੇ ਹਿੰਦੁਸਤਾਨ ਦੀ ਲੋਕਾਈ ਤੇ ਆਵਾਮ ਦੀਆਂ ਸਮੱਸਿਆਵਾਂ ਦੀ ਜੜ੍ਹ ਦਿੱਲੀ ਨੂੰ ਮੰਨਿਆ ਗਿਆ ਤੇ ਸ਼ਾਇਦ ਇਹੀ ਕਾਰਨ ਹੈ ਕਿ ਬਹੁਤੇ ਗੀਤਾਂ ਵਿੱਚ ਦਿੱਲੀ ਨੂੰ ਸਿੱਧਿਆਂ ਕਰਡ਼ੇ ਹੱਥੀਂ ਲਿਆ ਗਿਆ ਤੇ ਦਿੱਲੀ ਦੇ ਮੱਥੇ ਸਾਰੇ ਦੋਸ਼ਾਂ ਨੂੰ ਸਿੱਧਿਆਂ ਮੜ੍ਹਿਆ ਗਿਆ। ਬਹੁਤੇ ਥਾਂ ਇਹ ਨੂੰ ਦਿੱਲੀਏ ਆਖ ਕੇ ਬੁਲਾਇਆ ਗਿਆ। ਇਸ ਸੰਬੰਧੀ ਕੁਝ ਹੇਠ ਲਿਖੀਆਂ ਤੁਕਾਂ ਵਾਚੀਆਂ ਜਾ ਸਕਦੀਆਂ ਹਨ।

ਕਿਸਾਨੀ ਮਸਲਾ ਅਤੇ ਸੰਘ ਦੀ ਮਿੱਥ

ਕਿਸਾਨਾਂ ਦੀ ਅਗਵਾਈ ਕਰਨ ਵਾਲੇ ਲੋਕਾਂ ਨੂੰ ਇਹ ਗੱਲ ਧਿਆਨ ਵਿਚ ਰੱਖਣੀ ਚਾਹੀਦੀ ਹੈ ਕਿ ਉਹਨਾਂ ਦਾ ਵਿਰੋਧ ਕਿਸੇ ਲੋਕਤੰਤਰੀ ਹਕੂਮਤ ਦੀ ਥਾਂ ਅਜਿਹੇ ਮਾਨਸਿਕ ਵਰਤਾਰੇ ਨਾਲ ਹੈ ਜਿਸਨੂੰ ਕਿਸੇ ਵੀ ਵਿਰੋਧ ਵਿਚੋਂ ਇਤਿਹਾਸਕ ਜਾਂ ਮਿਥਕ ਹਮਲਿਆਂ ਦੀ ਪੀੜ ਉਠ ਖੜ੍ਹਦੀ ਹੈ ਜਾਂ ਵਿਰੋਧ ਨੂੰ ਸੰਭਾਵੀ ਅਤਿਵਾਦ ਵਜੋਂ ਚਿਤਵਣਾ ਸ਼ੁਰੂ ਕਰ ਦਿੰਦਾ ਹੈ।ਏਹ ਨੁਕਤਾ ਸਭ ਧਿਰਾਂ ਨਾਲ ਸੰਘ ਦੇ ਸਮੁਚੇ ਵਿਹਾਰ ਤੇ ਲਾਗੁ ਹੈ।ਕਿਸਾਨਾਂ ਦਾ ਸਾਥ ਦੇਣ ਵਾਲੇ ਜਿਹੜੇ ਵਿਦਵਾਨ ਅਤੇ ਰਾਜਸੀ ਲੋਕ ਸੰਘ ਵਾਲਿਆਂ ਨੂੰ ਵਧੇਰੇ ਸਿਆਣੇ ਸਮਰਥ ਅਤੇ ਸੰਗਠਤ ਮੰਨਦੇ ਹਨ ਪਰ ਸਮੁਚੇ ਸਮਾਜਕ ਜੀਵਨ ਨੂੰ ਓਹਨਾਂ ਹੱਥੋਂ ਤਬਾਹ ਹੁੰਦਿਆਂ ਵੇਖ ਕੇ ਚੁਟਕਲਿਆਂ ਵਜੋਂ ਸੁਆਦ ਵੀ ਲੈ ਰਹੇ ਹਨ, ਓਹਨਾਂ ਬਾਰੇ ਇਹ ਪੱਖ ਤੋਂ ਬਹੁਤ ਸੁਚੇਤ ਹੋਣਾ ਚਾਹੀਦਾ ਹੈ ਕਿਉਂਕਿ ਇਹ ਸੰਘ ਵਾਲੀ ਮਨੋਦਸ਼ਾ ਦੇ ਅੰਸ਼ ਹਨ।ਤਬਾਹੀ ਕਰਨ ਦੀ ਇੱਛਾ ਅਤੇ ਤਬਾਹੀ ਵੇਖ ਕੇ ਖੁਸ਼ ਹੋਣਾ ਦੋਵੇਂ ਹੀ ਆਮ ਮਾਨਸਿਕ ਲੱਛਣ ਨਹੀਂ ਹਨ।

Next Page »